Uncategorized ਫਾਜਿਲਕਾ ਪੁਲਿਸ ਹੱਥ ਲੱਗੀ ਨਸ਼ਾ ਮਾਮਲੇ ’ਚ ਵੱਡੀ ਕਾਮਯਾਬੀ/ ਪਤੀ-ਪਤਨੀ ਨੂੰ 2 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ/ ਸਰਹੱਦ ਪਾਰੋਂ ਨਸ਼ੇ ਮੰਗਵਾ ਕੇ ਅੱਗੇ ਕਰਦੇ ਸੀ ਸਪਲਾਈ By admin - April 17, 2025 0 9 Facebook Twitter Pinterest WhatsApp ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ ਤਸਕਰਾਂ ਖਿਲਾਫ ਸਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਐ। ਗੱਲ ਜੇਕਰ ਸਰਹੱਦੀ ਜ਼ਿਲ੍ਹਾ ਫਾਜਿਲਕਾ ਦੀ ਕੀਤੀ ਜਾਵੇ ਤਾਂ ਇੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਸਰਹੱਦ ਪਾਰੋਂ ਆਉਂਦੀਆਂ ਨਸ਼ਿਆਂ ਦੀ ਸਪਲਾਈ ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਐ। ਇਸੇ ਤਹਿਤ ਪੁਲਿਸ ਨੇ ਇਕ ਅਜਿਹੇ ਜੋੜੇ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਮੰਗਵਾ ਕੇ ਅੱਗੇ ਸਪਲਾਈ ਕਰਨ ਦਾ ਕੰਮ ਕਰਦੇ ਸੀ। ਪੁਲਿਸ ਨੇ ਜੋੜੇ ਤੋਂ ਇਲਾਵਾ ਇਕ ਹੋਰ ਤਸਕਰ ਨੂੰ ਵੀ ਹਿਰਾਸਤ ਵਿਚ ਲਿਆ ਐ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 2 ਕਿੱਲੋ ਹੈਰੋਇਨ ਬਰਾਮਦ ਕੀਤੀ ਐ। ਗ੍ਰਿਫਤਾਰੀ ਵੇਲੇ ਵੀ ਇਹ ਸਰਹੱਦ ਤੋਂ ਨਸ਼ੇ ਦੀ ਖੇਪ ਲੈ ਕੇ ਮੋਟਰ ਸਾਈਕਲ ਤੇ ਜਾ ਰਹੇ ਸੀ ਕਿ ਪਿੰਡ ਰਾਣਾ ਅਤੇ ਘਣਿਆਨੀ ਲਿੰਕ ਸੜਕ ਤੇ ਬੀਐਸਐਫ ਅਤੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਨੇ ਸਾਂਝੇ ਆਪਰੇਸ਼ਨ ਦੌਰਾਨ ਇਨ੍ਹਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਕੀਤੇ ਪਤੀ ਪਤਨੀ ਫ਼ਾਜ਼ਿਲਕਾ ਦੇ ਪਿੰਡ ਘੁਰਕਾ ਦੇ ਰਹਿਣ ਵਾਲੇ ਨੇ ਜਦੋਂ ਕਿ ਉਨ੍ਹਾਂ ਦਾ ਸਾਥੀ ਪਿੰਡ ਨਵਾਂ ਹਸਤਾ ਦਾ ਕਹਿਣਾ ਵਾਲਾ ਹੈ। ਸੂਤਰਾਂ ਮੁਤਾਬਕ ਫੜੀ ਗਈ ਮਹਿਲਾ ਦੇ ਨੇ ਪਾਕਿਸਤਾਨ ਵਿਚ ਬੈਠੇ ਨਸ਼ਾ ਤਸਕਰਾਂ ਨਾਲ ਗੱਲ ਕਰ ਕੇ ਨਸ਼ੇ ਦੀ ਖ਼ੇਪ ਨੂੰ ਮੰਗਵਾਈ ਸੀ। ਬਰਾਮਦ ਕੀਤੀ ਹੈਰੋਇਨ ਦੀ ਕੌਮਾਤਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਐ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਨੂੰ ਮੁਲਜਮਾਂ ਦੀ ਅਗਲੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।