

ਪੰਜਾਬ ਸਰਕਾਰ ਦੀਆਂ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਐ। ਇਸੇ ਤਹਿਤ ਤਰਨ ਤਾਰਨ ਪੁਲਿਸ ਵੱਲੋਂ ਨੌਸ਼ਹਿਰਾ ਪੰਨੂਆਂ ਇਲਾਕੇ ਅੰਦਰ ਗੈਂਗਸਟਰਾਂ ਦਾ ਐਨਕਾਊਟਰ ਕੀਤਾ ਗਿਆ ਐ। ਜਾਣਕਾਰੀ ਅਨੁਸਾਰ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਦੀ ਸ਼ਨਾਖਤ ਲਈ ਤੜਕਸਾਰ ਨਾਕੇਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਪੁਲਿਸ ਨੇ ਦੋ ਜਣਿਆਂ ਨੂੰ ਸ਼ਨਾਖਤ ਲਈ ਰੁਕਣ ਦਾ ਇਸ਼ਾਰਾ ਕੀਤਾ ਪਰ ਮੁਲਜਮਾਂ ਨੇ ਰੁਕਣ ਦੀ ਥਾਂ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਦੀ ਜੁਆਬੀ ਕਾਰਵਾਈ ਦੌਰਾਨ ਦੋਵੇਂ ਜਣੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਕੇ ਹਸਪਤਾਲ ਭੇਜ ਦਿੱਤਾ ਐ। ਫੜੇ ਗਏ ਮੁਲਜਮਾਂ ਦੀ ਪਛਾਣ ਮਹਿਕਪ੍ਰੀਤ ਸਿੰਘ ਤੇ ਯੁਵਰਾਜ ਸਿੰਘ ਵਜੋਂ ਹੋਈ ਐ ਜੋ ਸੱਤਾ ਨੁਸ਼ਹਿਰਾ ਗਰੁੱਪ ਨਾਲ ਸਬੰਧਤ ਦੱਸੇ ਜਾ ਰਹੇ ਨੇ। ਪੁਲਿਸ ਨੇ ਮੁਲਜਮਾਂ ਨੂੰ ਹਸਪਤਾਲ ਵਿਚ ਦਾਖਲ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਨੂੰ ਮੁਲਜਮਾਂ ਦੀ ਅਗਲੇਰੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।

