

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਦੀ ਫੜੋ-ਫੜੀ ਤੋਂ ਇਲਾਵਾ ਨਸ਼ਾ ਛੁਡਾਊ ਕੇਂਦਰ ਦੀ ਆੜ ਹੇਠ ਗਲਤ ਕੰਮ ਕਰਨ ਵਾਲਿਆਂ ਖਿਲਾਫ ਵੀ ਸਿਕੰਜਾ ਕੱਸਿਆ ਜਾ ਰਿਹਾ ਐ। ਇਸੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰਾਂ ਨੂੰ ਬੰਦ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਐ, ਜਿਸ ਤੇ ਤਹਿਤ ਪਿਛਲੇ ਦਿਨਾਂ ਦੌਰਾਨ ਕਈ ਨਸ਼ਾ ਛੁਡਾਊ ਕੇਂਦਰ ਬੰਦ ਕੀਤੇ ਜਾ ਚੁੱਕੇ ਨੇ ਅਤੇ ਇਹ ਕਾਰਵਾਈ ਅੱਗੇ ਵੀ ਜਾਰੀ ਐ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਫਰੀਦਕੋਟ ਦੇ ਪਿੰਡ ਭਾਣਾ ਵਿਖੇ ਇੱਕ ਅਣ-ਅਧਿਕਾਰਿਤ ਨਸ਼ਾ ਛੁਡਾਊ ਸੈਟਰ ਚਲਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਨੇ ਸਿਹਤ ਵਿਭਾਗ ਦੀ ਟੀਮ ਸਮੇਤ ਮੌਕੇ ਤੇ ਪਹੁੰਚ ਕੇ ਛਾਪੇਮਾਰੀ ਕੀਤੀ। ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਸੈਟਰ ਫਰੀ ਟੂ ਫਲਾਈ ਨਾਮ ਦੀ ਸੰਸਥਾ ਵੱਲੋਂ ਚਲਾਇਆ ਜਾ ਰਿਹਾ ਸੀ, ਜਿਸ ਨੂੰ ਕਿ ਮੋਹਿਤ ਕੁਮਾਰ ਵਾਸੀ ਮੁਕਤਸਰ ਵੱਲੋਂ ਬਿਨਾਂ ਕਿਸੇ ਲਾਇਸੰਸ ਦੇ ਚਲਾਇਆ ਜਾ ਰਿਹਾ ਸੀ। ਜਿਸ ਨੂੰ ਡਿਊਟੀ ਮੈਜਿਸਟ੍ਰੇਟ ਸ਼੍ਰੀ ਹਰਸ਼ਵੀਰ ਗੋਇਲ (ਨਾਇਬ ਤਹਿਸੀਲਦਾਰ) ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਸ ਸੈਟਰ ਨੂੰ ਸੀਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ, ਡਾ. ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਚੈਕਿੰਗ ਦੌਰਾਨ ਉਨ੍ਹਾਂ ਨੂੰ ਕੁੱਝ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ ਜਿਹਨਾਂ ਵਿੱਚ ਡੋਪ ਟੈਸਟ ਦੀਆ ਕਿੱਟਾ ਵੀ ਬਰਾਮਦ ਹੋਈਆਂ ਹਨ। ਇਸ ਅਣ-ਅਧਿਕਾਰਿਤ ਤੌਰ ਤੇ ਚੱਲ ਰਹੇ ਨਸ਼ਾ ਛੁਡਾਊ ਸੈਟਰ ਨੂੰ ਸੀਲ ਕਰਨ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

