ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ ਨੌਵੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ/ ਗੁਰੂ ਘਰ ਨਤਮਸਤਕ ਹੋਣ ਲਈ ਦੇਸ਼-ਵਿਦੇਸ਼ ਤੋਂ ਪਹੁੰਚੀ ਵੱਡੀ ਗਿਣਤੀ ਸੰਗਤ/ ਸਜਾਏ ਗਏ ਸੁੰਦਰ ਜਲੌਅ, ਰਾਤ ਨੂੰ ਹੋਵੇਗੀ ਦੀਪਮਾਲਾ ਤੇ ਆਤਿਸ਼ਬਾਜ਼ੀ

0
11

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਵਿਸ਼ਵ ਭਰ ਅੰਦਰ ਵਸਦੀਆਂ ਗੁਰੂ ਨਾਨਕ ਲੇਵਾ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਐ। ਇਸ ਮੌਕੇ ਦੇਸ਼ ਵਿਦੇਸ਼ ਤੋਂ ਸੰਗਤਾਂ ਗੁਰੂ ਘਰਾਂ ਅੰਦਰ  ਨਤਮਸਤਕ ਹੋਣ ਲਈ ਪੁੱਜੀਆਂ। ਗੱਲ ਜੇਕਰ ਗੁਰੂ ਨਗਰੀ ਅੰਮ੍ਰਿਤਸਰ ਦੀ ਕੀਤੀ ਜਾਵੇ ਤਾਂ ਇੱਥੇ ਸਿਫਤੀ ਦੇ ਘਰ ਸੀ ਦਰਬਾਰ ਸਾਹਿਬ ਵਿਖੇ ਵੀ ਵੱਡੀ ਗਿਣਤੀ ਸੰਗਤਾਂ ਪਹੁੰਚੀਆਂ। ਸੰਗਤਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਉਥੇ ਹੀ ਸੰਗਤਾਂ ਵੱਲੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਗਿਆ। ਇਸ ਮੌਕੇ ਬੀਤੇ ਦਿਨੀ ਗੁਰਦੁਆਰਾ ਗੁਰੂ ਕਾ ਮਹਿਲ ਵਿਖੇ ਜੋ ਅਖੰਡ ਪਾਠ ਆਰੰਭ ਕਰਵਾਏ ਗਏ ਸਨ ਉਹਨਾਂ ਦੇ ਅੱਜ ਭੋਗ ਪਾਏ ਗਏ। ਉੱਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਵੱਧ ਰਹੀ ਗਰਮੀ ਨੂੰ ਲੈ ਕੇ ਸੰਗਤਾਂ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਗੁਰੂ ਘਰ ਵਿੱਚ ਜਗ੍ਹਾ ਜਗ੍ਹਾ ਤੇ ਠੰਡੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ ਅਤੇ ਜਗ੍ਹਾ ਜਗ੍ਹਾ ਤੇ ਮੈਟ ਵੀ ਵਿਛਾਏ ਗਏ ਹਨ। ਇਸ ਤੋਂ ਇਲਾਵਾ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਗਏ। ਰਾਤ ਨੂੰ ਦੀਪ ਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਐਸਜੀਪੀਸੀ ਅਧਿਕਾਰੀ ਦੇ ਦੱਸਣ ਮੁਤਾਬਕ ਅੱਜ ਦੇ ਸਮਾਗਮਾਂ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 2025 ਵਿਚ ਮਨਾਈ ਜਾ ਰਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਆਰੰਭਤਾ ਵੀ ਕੀਤੀ ਜਾਵੇਗੀ।

LEAVE A REPLY

Please enter your comment!
Please enter your name here