

ਪੰਜਾਬ ਸਰਕਾਰ ਵੱਲੋਂ ਭਾਵੇਂ ਕਿਸਾਨਾਂ ਦੇ ਹਰਿਆਣਾ ਦੀਆਂ ਸਰਹੱਦਾਂ ਤੇ ਲੱਗੇ 13 ਮਹੀਨੇ ਪੁਰਾਣੇ ਮੋਰਚੇ ਨੂੰ ਜ਼ਬਰੀ ਹਟਾ ਦਿੱਤਾ ਗਿਆ ਐ ਪਰ ਇਸ ਦਾ ਸੇਕ ਅਜੇ ਵੀ ਸਰਕਾਰ ਤੱਕ ਪਹੁੰਚ ਰਿਹਾ ਐ ਅਤੇ ਆਮ ਆਦਮੀ ਪਾਰਟੀ ਦਾ ਆਗੂਆਂ ਨੂੰ ਪਿੰਡਾਂ ਵਿਚ ਕਿਸਾਨਾਂ ਦਾ ਭਾਰੀ ਵਿਰੋਧ ਦਾ ਸਾਹਮਣਾ ਪੈ ਰਿਹਾ ਐ। ਅਜਿਹੇ ਹੀ ਹਾਲਾਤ ਅੱਜ ਗੁਰਦਾਸਪੁਰ ਅਧੀਨ ਆਉਂਦੇ ਪਿੰਡ ਅੱਲੜ ਪਿੰਡੀ ਵਿਖੇ ਵੇਖਣ ਨੂੰ ਮਿਲੇ ਜਿੱਥੇ ਪ੍ਰਾਇਮਰੀ ਸਕੂਲ ਅੰਦਰ ਸਿੱਖਿਆ ਕ੍ਰਾਂਤੀ ਬਾਰੇ ਰੱਖੇ ਗਏ ਸਮਾਗਮ ਵਿਚ ਸ਼ਾਮਲ ਹੋਣ ਆਏ ਆਪ ਸਰਕਾਰ ਦੇ ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਨੂੰ ਕਿਸਾਨਾਂ ਦੇ ਦੇ ਤਿੱਖੇ ਸਵਾਲਾਂ ਦਾ ਸਾਹਮਣੇ ਕਰਨਾ ਪਿਆ। ਇੱਥੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਆਪ ਆਗੂਆਂ ਦਾ ਘਿਰਾਓ ਕਰ ਕੇ ਤਿੱਖੇ ਸਵਾਲ ਕੀਤੇ ਗਏ, ਜਿਨ੍ਹਾਂ ਤੋਂ ਆਪ ਦੇ ਆਗੂ ਭੱਜਗੇ ਦਿਖਾਈ ਦਿੱਤੇ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 19 ਮਾਰਚ ਨੂੰ ਪੰਜਾਬ ਸਰਕਾਰ ਨੇ ਕੇਂਦਰ ਦੇ ਇਸ਼ਾਰੇ ਤੇ ਮੀਟਿੰਗ ਲਈ ਬੁਲਾ ਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਵਫ਼ਦ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ , ਹਰਿਆਣਾ ਦੀਆ ਹੱਦਾਂ ਤੇ 13 ਫਰਵਰੀ 2024 ਤੋਂ ਜਾਰੀ ਕਿਸਾਨ ਅੰਦੋਲਨ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਮੋਰਚੇ ਤੇ ਪੁਲਸੀਆ ਜਬਰ ਰਹੀ ਮੋਰਚਿਆਂ ਤੇ ਹਮਲੇ ਕਰਕੇ ਧਰਨੇ ਖਦੇੜਨ ਦੇ ਖਿਲਾਫ ਹਲਕਾ ਇੰਚਾਰਜ ਨੂੰ ਸਵਾਲ ਕੀਤੇ ਗਏ ਨੇ ਪਰ ਇਹ ਆਗੂ ਸਵਾਲਾਂ ਦੇ ਜਵਾਬ ਦੇਣ ਦੀ ਹਾਲਤ ਵਿਚ ਨਹੀਂ ਨੇ। ਉਨ੍ਹਾਂ ਕਿਹਾ ਕਿ ਜਦੋਂ ਤਕ ਸਰਕਾਰ ਦੇ ਨੁਮਾਇੰਦੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਦਿੰਦੇ, ਇਨ੍ਹਾਂ ਦਾ ਪਿੰਡਾਂ ਵਿਚ ਵਿਰੋਧ ਜਾਰੀ ਰਹੇਗਾ।

