ਗੁਰਦਾਸਪੁਰ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ਼ ਸਖ਼ਤੀ/ ਐਸਐਸਪੀ ਨੇ ਰਾਤ ਵੇਲੇ ਨਾਕਿਆਂ ਦੀ ਕੀਤੀ ਚੈਕਿੰਗ/ ਨਸ਼ਾ ਤਸਕਰਾਂ ਨੂੰ ਦਿੱਤੀ ਚਿਤਾਵਨੀ, ਲੋਕਾਂ ਤੋਂ ਸਹਿਯੋਗ ਦੀ ਅਪੀਲ

0
8

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਸੂਬੇ ਭਰ ਅੰਦਰ ਨਸ਼ਾ ਤਸਕਰਾਂ ਖਿਲਾਫ ਸਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਐ। ਗੱਲ ਜੇਕਰ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੀ ਕੀਤੀ ਜਾਵੇ ਤਾਂ ਇੱਥੇ ਜਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਲਗਾਤਾਰ ਨਸ਼ਾ ਰੱਖੀ ਜਾ ਰਹੀ ਐ। ਇਸੇ ਤਹਿਤ ਐਸਐਸਪੀ ਅਦਿੱਤਿਆ ਨੇ ਅੱਜ ਰਾਤ ਜਿਲ੍ਹੇ ਅੰਦਰ ਲੱਗੇ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਨੇ ਜੋ ਸ਼ਹਿਰ ਅਤੇ ਸਰਹੱਦੀ ਇਲਾਕਿਆ ਵਿਚ ਲਗਾਤਾਰ ਨਜਰ ਰੱਖ ਰਹੀਆਂ ਨੇ। ਉਨ੍ਹਾਂ ਕਿਹਾ ਕਿ ਪਿਛਲੇ ਇਕ ਮਹੀਨੇ ਤੋਂ ਜਾਰੀ ਯੁੱਧ ਨਸ਼ਿਆਂ ਵਿਰੁੰਦ ਮੁਹਿਮ ਤਹਿਤ 100 ਦੇ ਕਰੀਬ ਮਾਮਲੇ ਦਰਜ ਕੀਤੇ। ਇਸ ਤੋਂ ਇਲਾਵਾ ਨਾਜਾਇਜ਼ ਅਸਲੇ ਖਿਲਾਫ ਵੀ ਲਗਾਤਾਰ ਮੁਹਿੰਮ ਵਿੱਢੀ ਗਈ ਐ, ਜਿਸ ਦੇ ਤਹਿਤ ਕਈ ਗ੍ਰਿਫਤਾਰੀਆਂ ਕੀਤੀਆਂ ਗਈਆਂ ਨੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁਟਣ ਲਈ ਪੁਲਿਸ ਪ੍ਰਸ਼ਾਸਨ ਲਗਾਤਾਰ ਕੋਸ਼ਿਸ਼ਾਂ ਕਰ ਰਿਹਾ ਐ ਅਤੇ ਕਿਸੇ ਨੂੰ ਨਸ਼ਿਆਂ ਦਾ ਕਾਰੋਬਾਰ ਕਰਨ ਜਾਂ ਕਾਨੂੰਨ ਹੱਥ ਵਿਚ ਲੈਣ ਦੀ ਇਜਾਜਤ ਨਹੀਂ ਦਿੱਤੀ ਜਾਵੇਗਾ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦਾ ਸਾਰਥਕ ਸਿੱਟੇ ਸਾਹਮਣੇ ਆਉਣ ਲੱਗੇ ਨੇ ਅਤੇ ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ।

LEAVE A REPLY

Please enter your comment!
Please enter your name here