

ਭਾਰਤ ਤੇ ਅਮਰੀਕਾ ਵਿਚਾਲੇ ਹੋਣ ਵਾਲੇ ਵਪਾਰ ਸਮਝੌਤਿਆਂ ਨੂੰ ਲੈ ਕੇ ਕਿਸਾਨਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਐ। ਇਸੇ ਨੂੰ ਲੈ ਕੇ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਕਿਸਾਨ ਜਥੇਬੰਦੀਆਂ ਭਾਰਤ ਅਤੇ ਅਮਰੀਕਾ ਸਰਕਾਰ ਖਿਲਾਫ ਅਰਥੀ ਫੂਕ ਮੁਜਾਹਰੇ ਕੀਤੇ। ਇਸ ਦੌਰਾਨ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਤੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਬੈਂਸ ਦੇ ਪੁਤਲੇ ਫੂਕੇ ਅਤੇ ਦੋਵਾਂ ਸਰਕਾਰਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਗਿਲਾ ਜਾਹਰ ਕੀਤਾ ਤਿ ਅਮਰੀਕਾ ਦੇ ਉਪ ਰਾਸ਼ਟਰਪਤੀ ਭਾਰਤ ਨਾਲ ਸਮਝੌਤੇ ਕਰਨ ਲਈ ਆਏ ਹੋਏ ਹਨ। ਇਹ ਸਮਝੌਤੇ ਦੇਸ਼ ਅਤੇ ਕਿਸਾਨਾਂ ਦੇ ਹੱਕ ਵਿਚ ਨਹੀਂ ਨੇ…ਜਿਸ ਕਾਰਨ ਇਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਐ। ਕਿਸਾਨ ਆਗੂਆਂ ਨੇ ਕਿਹਾ ਕਿ ਅਮਰੀਕਾ ਦੂਜੇ ਦੇਸ਼ਾਂ ਦੀਆਂ ਸਰਕਾਰਾਂ ਤੇ ਦਬਾਅ ਬਣਾ ਕੇ ਅਜਿਹੇ ਸਮਝੌਤੇ ਦੀ ਕੋਸ਼ਿਸ਼ ਵਿਚ ਐ, ਜਿਸ ਨਾਲ ਕਿਸਾਨੀ ਹਿਤਾਂ ਨੂੰ ਨੁਕਸਾਨ ਪਹੁੰਚਣ ਦਾ ਖਤਰਾ ਐ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬਦੀਆਂ ਦੇਸ਼ ਅਤੇ ਕਿਸਾਨੀ ਨੂੰ ਪ੍ਰਭਾਵਿਤ ਕਰਨ ਵਾਲੇ ਅਜਿਹੇ ਫੈਸਲੇ ਨਹੀਂ ਹੋਣ ਦੇਣਗੀਆਂ ਅਤੇ ਇਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।

