

ਬਠਿੰਡਾ ਤੋਂ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਹਲਕੇ ਅਧੀਨ ਆਉਂਦੇ ਮਾਨਸਾ ਸ਼ਹਿਰ ਦਾ ਦੌਰਾ ਕੀਤਾ ਅਤੇ ਹਲਕੇ ਦੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲ ਤਿੱਖੇ ਹਮਲੇ ਵੀ ਕੀਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਐ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਸੱਤਾ ਵਿਚ ਆਈ ਸੀ ਅਤੇ ਇਸ ਨੇ ਝੂਠ ਬੋਲਣ ਵਿਚ ਬਾਕੀ ਸਾਰਿਆਂ ਨੂੰ ਪਿੱਛੇ ਛੱਡ ਦਿੱਤਾ ਐ। ਸਰਕਾਰ ਦੀ ਸਿੱਖਿਆ ਤੇ ਸਿਹਤ ਕ੍ਰਾਂਤੀ ਨੂੰ ਝੂਠਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਢਾਈ ਸਾਲਾਂ ਦੇ ਅਰਸੇ ਦੌਰਾਨ ਕੁੱਝ ਨਹੀਂ ਕੀਤਾ ਅਤੇ ਇਹ ਝੂਠੇ ਪ੍ਰਚਾਰ ਸਹਾਰੇ ਆਪਣੀ ਵਾਹ-ਵਾਹੀ ਕਰਨ ਚ ਲੱਗੀ ਹੋਈ ਐ। ਉਨ੍ਹਾਂ ਕਿਹਾ ਕਿ ਸਰਕਾਰ ਹਰ ਫਰੰਟ ਤੋਂ ਫੇਲ੍ਹ ਸਾਬਤ ਹੋਈ ਐ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਲੋਕ ਇਨ੍ਹਾਂ ਨੂੰ ਚੱਲਦਾ ਕਰ ਦੇਣਗੇ।

