ਤਰਨ ਤਾਰਨ ਦੇ ਪਿੰਡ ਰਟੋਲ ’ਚ ਸਖਸ਼ ਦਾ ਗੋਲੀ ਮਾਰ ਕੇ ਕਤਲ/ ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਹੋਈ ਤਕਰਾਰ ਬਾਦ ਚਲਾਈ ਗੋਲੀ/ ਗੋਲੀ ਲੱਗਣ ਕਾਰਨ ਇਕ ਦੀ ਹੋਈ ਮੌਤ, ਦੂਜਾ ਗੰਭੀਰ ਜ਼ਖ਼ਮੀ

0
9

ਤਰਨ ਤਾਰਨ ਦੇ ਪਿੰਡ ਰਟੋਲ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਹੋਈ ਤਕਰਾਰ ਤੋਂ ਬਾਅਦ ਚੱਲੀ ਗੋਲੀ ਕਾਰਨ ਇਕ ਜਣੇ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਐ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਪਿੰਡ ਵਿਚ ਪੰਚਾਇਤੀ ਜ਼ਮੀਨ ਦੀ ਬੋਲੀ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਪਿੰਡ ਦੇ ਸਾਬਕਾ ਸਰਪੰਚ ਗੁਰਦਿਆਲ ਸਿੰਘ ਨੇ ਜਰਨੈਲ ਸਿੰਘ ਨਾਮ ਦੇ ਸਖਸ ਦੇ ਗੋਲੀਆਂ ਚਲਾ ਦਿੱਤੀਆਂ। ਸੂਤਰਾਂ ਮੁਤਾਬਕ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਹੀ ਰੰਜ਼ਿਸ਼ ਚੱਲ ਰਹੀ ਸੀ ਅਤੇ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਦੋਵਾਂ ਧਿਰਾਂ ਵਿਚਾਲੇ ਕਹਾ-ਸੁਣੀ ਹੋ ਗਈ, ਜਿਸ ਤੋਂ ਬਾਅਦ ਗੁਰਦਿਆਲ ਸਿੰਘ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਜਰਨੈਲ ਸਿੰਘ ਦੇ ਮੌਤ ਹੋ ਗਈ ਜਦਕਿ ਉਸ ਦਾ ਭਰਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਐ। ਉਧਰ ਘਟਨਾ ਤੋਂ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਐ। ਪਿੰਡ ਵਾਸੀਆਂ ਨੇ ਹਮਲਾਵਰ ਧਿਰ ਤੇ ਪਹਿਲਾਂ ਅਜਿਹੀਆਂ ਭੜਕਾਊ ਕਾਰਵਾਈਆਂ ਦੇ ਇਲਜਾਮ ਲਾਉਂਦਿਆਂ ਸਖਤ ਕਾਰਵਾਈ ਦੀ ਮੰਗ ਕੀਤੀ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here