Uncategorized ਫਰੀਦਕੋਟ ’ਚ ਸਪੀਕਰ ਕੁਲਤਾਰ ਸੰਧਵਾਂ ਨੂੰ ਮਿਲਣ ’ਤੇ ਅੜੇ ਕਿਸਾਨ/ ਮਿਲਣ ਦਾ ਸਮਾਂ ਨਾ ਦਿਵਾਉਣ ਨੂੰ ਲੈ ਕੇ ਪੁਲਿਸ ਤੇ ਕਿਸਾਨਾਂ ਵਿਚਾਲੇ ਹੋਈ ਤਿੱਖੀ ਬਹਿਸ਼/ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਦਾ ਉਦਘਾਟਨ ਕਰਨ ਆਏ ਸੀ ਸਪੀਕਰ ਸੰਧਵਾਂ By admin - April 17, 2025 0 13 Facebook Twitter Pinterest WhatsApp ਹਰਿਆਣਾ ਦੀਆਂ ਸਰਹੱਦਾਂ ਤੋਂ ਕਿਸਾਨੀ ਮੋਰਚੇ ਦੇ ਖਾਤਮੇ ਤੋਂ ਬਾਅਦ ਕਿਸਾਨਾਂ ਤੇ ਸਰਕਾਰ ਵਿਚਾਲੇ ਖਿੱਚੋਤਾਣ ਲਗਾਤਾਰ ਜਾਰੀ ਐ। ਕਿਸਾਨਾਂ ਵੱਲੋਂ ਪਿੰਡਾਂ ਵਿਚ ਆਉਣ ਵਾਲੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਰੋਧ ਕੀਤਾ ਜਾ ਰਿਹਾ ਐ, ਜਿਸ ਦੇ ਚਲਦਿਆਂ ਪੁਲਿਸ ਤੇ ਕਿਸਾਨਾਂ ਵਿਚਾਲੇ ਟਕਰਾਅ ਦੇ ਹਾਲਾਤ ਬਣੇ ਹੋਏ ਨੇ। ਅਜਿਹੇ ਹੀ ਹਾਲਾਤ ਅੱਜ ਫਰੀਦਕੋਟ ਦੇ ਪਿੰਡ ਮਿਸ਼ਰੀਵਾਲਾ ਵਿਖੇ ਵੇਖਣ ਨੂੰ ਮਿਲੇ, ਜਿੱਥੇ ਸਪੀਕਰ ਕੁਲਤਾਰ ਸੰਧਵਾਂ ਦੀ ਆਮਦ ਨੂੰ ਵੇਖਦਿਆਂ ਕਿਸਾਨ ਇਕੱਠਾ ਹੋ ਗਏ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਥੇ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਦਾ ਉਦਘਾਟਨ ਕਰਨ ਆਉਣਾ ਸੀ, ਜਿਸ ਦੇ ਚਲਦਿਆਂ ਐਸਕੇਐਮ ਗੈਰ-ਰਾਜਨੀਤਕ ਦੇ ਆਗੂਆਂ ਨੇ ਸਪੀਕਰ ਨਾਲ ਸਵਾਲ-ਜਵਾਬ ਕਰਨ ਦੀ ਮੰਗ ਕੀਤੀ। ਮੌਕੇ ਤੇ ਪੁਲਿਸ ਦੇ ਸਪੈਸ਼ਲ ਵਿੰਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਸੰਧਵਾਂ ਨਾਲ ਗੱਲਬਾਤ ਕਰਨ ਦਾ ਸਮਾਂ ਦਿਵਾਉਣ ਦਾ ਕਹਿ ਕੇ ਗਰਾਊਂਡ ਵੱਲ ਜਾਣ ਨਹੀਂ ਦਿੱਤਾ। ਇਸੇ ਦੌਰਾਨ ਸਪੀਕਰ ਕੁਲਤਾਰ ਸੰਧਵਾਂ ਆਪਣਾ ਸਮਾਗਮ ਖਤਮ ਕਰ ਕੇ ਅਗਲੇ ਪਿੰਡ ਚਲੇ ਗਏ, ਜਿਸ ਦਾ ਪਤਾ ਚੱਲਣ ਤੋਂ ਬਾਅਦ ਕਿਸਾਨ ਫੜਕ ਗਏ ਅਤੇ ਉਨ੍ਹਾਂ ਨੇ ਅਧਿਕਾਰੀਆਂ ਖਿਲਾਫ ਗੁੱਸਾ ਜਾਹਰ ਕੀਤਾ। ਇਸ ਦੌਰਾਨ ਕਿਸਾਨਾਂ ਅਤੇ ਸਪੈਸ਼ਲ ਬਰਾਂਚ ਦੇ ਅਧਿਕਾਰੀਆਂ ਵਿਚਾਲੇ ਤੂੰ-ਤੂੰ, ਮੈਂ-ਮੈਂ ਵੀ ਹੋਈ। ਮੌਕੇ ਤੇ ਮੌਜੂਦ ਕਿਸਾਨਾਂ ਦਾ ਇਲਜਾਮ ਸੀ ਕਿ ਉਹ ਸਪੀਕਰ ਕੁਲਤਾਰ ਸੰਧਵਾਂ ਨਾਲ ਸਵਾਲ-ਜਵਾਬ ਕਰਨਾ ਚਾਹੁੰਦੇ ਸੀ ਪਰ ਅਧਿਕਾਰੀਆਂ ਨੇ ਮਿਲਣ ਦਾ ਸਮਾਂ ਦੇਣ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਐ, ਜਿਸ ਕਾਰਨ ਕਿਸਾਨਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਉਹ ਅਗਲੇ ਪਿੰਡ ਜਾ ਕੇ ਸਪੀਕਰ ਦੇ ਸਮਾਗਮ ਦਾ ਵਿਰੋਧ ਕਰਨਗੇ ਅਤੇ ਉਨ੍ਹਾਂ ਨੂੰ ਸਕੂਲ ਦਾ ਉਦਘਾਟਨ ਕਰਨ ਨਹੀਂ ਦੇਣਗੇ।