ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ’ਚ ਵਾਪਰੀ ਬੇਅਦਬੀ ਦੀ ਘਟਨਾ/ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਅਣਪਛਾਤਾ ਫਰਾਰ/ ਸੰਗਤ ’ਚ ਗੁੱਸੇ ਦੀ ਲਹਿਰ, ਪੁਲਿਸ ਕਰ ਰਹੀ ਜਾਂਚ

0
11

ਪੰਜਾਬ ਅੰਦਰ ਬੇਅਦਬੀ ਵਰਗੀਆਂ ਮੰਦਭਾਗੀਆਂ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਤੋਂ ਸਾਹਮਣੇ ਆਇਆ ਐ, ਜਿੱਥੇ ਪਿੰਡ ਨੂਰਪੁਰ ਜੱਟਾਂ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਘਟਨਾ ਵਾਪਰੀ ਐ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਪਾੜੇ ਹੋਏ ਅੰਗ ਮਿਲੇ ਹਨ। ਘਟਨਾ ਤੋਂ ਬਾਅਦ ਲੋਕਾਂ ਅੰਦਰ ਭਾਰੀ ਗੁੱਸਾ ਪਾਇਆ ਜਾ ਰਿਹਾ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਦ ਮੌਕ ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੇ ਦੱਸਣ ਮੁਤਾਬਕ ਬੀਤੇ ਦਿਨੀਂ ਉਕਤ ਗੁਰਦੁਆਰਾ ਸਾਹਿਬ ਵਿਚ ਇਕ ਪ੍ਰੋਗਰਾਮ ਰੱਖਿਆ ਗਿਆ ਸੀ। ਪ੍ਰੋਗਰਾਮ ਮਗਰੋਂ ਜਦੋਂ ਸ਼ਾਮ ਨੂੰ ਗ੍ਰੰਥੀ ਨੇ ਜਾ ਕੇ ਵੇਖਿਆ ਤਾਂ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾਟੇ ਹੋਏ ਸੀ।  ਗ੍ਰੰਥੀ ਸਿੰਘ ਨੇ ਇਸ  ਦੀ ਸੂਚਨਾ ਤੁਰੰਤ ਕਮੇਟੀ ਦੇ ਪ੍ਰਧਾਨ ਅਤੇ ਪਿੰਡ ਵਾਸੀਆਂ ਨੂੰ ਦਿੱਤੀ। ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚੇ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਅੰਦਰ ਲੱਗੇ ਕੈਮਰੇ ਤਕਨੀਕੀ ਖਰਾਬੀ ਕਾਰਨ ਕੰਮ ਨਹੀਂ ਸੀ ਕਰ ਰਹੇ।  ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲ ਰਾਠਾ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕਰਦੇ ਹੋਏ ਪੁਲਿਸ ਪ੍ਰਸ਼ਾਸਨ ਤੋਂ ਮੁਲਜਮਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here