ਬਰਨਾਲਾ ਵਾਸੀ ਨੌਜਵਾਨ ਦੀ ਵਿਦੇਸ਼ੀ ਧਰਤੀ ’ਤੇ ਮੌਤ/ ਮਨੀਲਾ ’ਚ ਵਾਪਰੇ ਸੜਕ ਹਾਦਸੇ ਦੌਰਾਨ ਗਈ ਜਾਨ/ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ, ਪਰਿਵਾਰ ’ਚ ਸੋਗ ਦੀ ਲਹਿਰ

0
12

ਰੋਜ਼ੀ ਰੋਟੀ ਦੀ ਭਾਲ ਵਿਚ ਵਿਦੇਸ਼ ਗਏ ਪੰਜਾਬੀਆਂ ਨਾਲ ਅਣਹੋਣੀਆਂ ਵਾਪਰਨ ਦੀਆਂ ਖਬਰਾਂ ਦਾ ਸਿਲਸਿਲਾ ਲਗਾਤਾਰ ਜਾਰੀ ਐ। ਅਜਿਹੀ ਹੀ ਖਬਰ ਬਰਨਾਲਾ ਅਧੀਨ ਆਉਂਦੇ ਪਿੰਡ ਮਹਿਲਾ ਕਲਾਂ ਤੋਂ ਸਾਹਮਣੇ ਆਈ ਐ, ਜਿੱਥੇ ਦੇ ਵਾਸੀ ਨੌਜਵਾਨ ਦੀ ਫਿਲਾਫੀਨ (ਮਨੀਲਾ) ਦੇ ਸ਼ਹਿਰ ਦਾਵਾਓ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੀਵਨ ਜੋਤ ਸਿੰਘ ਉਰਫ ਵਿਸਕੀ ਵਜੋਂ ਹੋਈ ਐ। ਉਹ ਦੋ ਸਾਲ ਪਹਿਲਾ ਚੰਗੇ ਭਵਿੱਖ ਦੀ ਸਾਲ ਨਾਲ ਵਿਦੇਸ਼ ਗਿਆ ਸੀ ਪਰ ਕੁਦਰਤ ਨੂੰ ਕੁੱਝ ਹੋਰ ਹੀ ਮਨਜੂਰ ਸੀ ਅਤੇ ਉੱਥੇ ਵਾਪਰੇ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਪਿਤਾ ਦੀ 12 ਸਾਲ ਪਹਿਲਾਂ ਮੌਤ ਹੋ ਚੁੱਕੀ ਐ। ਮ੍ਰਿਤਕ ਪਰਿਵਾਰ ਦਾ ਇਕਲੌਤਾ ਸਹਾਰਾ ਸੀ, ਜਿਸ ਦੇ ਜਾਣ ਬਾਅਦ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਐ।

LEAVE A REPLY

Please enter your comment!
Please enter your name here