ਫਿਰੋਜਪੁਰ ਛਾਉਣੀ ’ਚ ਦਿਨ ਦਿਹਾੜੇ ਵਾਪਰੀ ਲੁੱਟ ਦੀ ਘਟਨਾ/ ਹਥਿਆਰਬੰਦ ਲੁਟੇਰੇ ਪਿਸਟਲ ਦਿਖਾ ਕੇ ਨਕਦੀ ਲੁੱਟ ਕੇ ਫਰਾਰ/ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ, ਪੁਲਿਸ ਕਰ ਰਹੀ ਜਾਂਚ

0
12

ਸਰਹੱਦੀ ਜ਼ਿਲ੍ਹਾ ਫਿਰੋਜਪੁਰ ’ਚ ਚੋਰ-ਲੁਟੇਰਿਆਂ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੇ ਦਿਖਾਈ ਦੇ ਰਹੇ ਨੇ। ਹਾਲਤ ਇਹ ਨੇ ਕਿ ਲੁਟੇਰੇ ਦਿਨ ਦਿਹਾੜੇ ਲੋਕਾਂ ਦੇ ਘਰਾਂ ਅਤੇ ਕਾਰੋਬਾਰੀ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਲੱਗੇ ਨੇ। ਤਾਜ਼ਾ ਮਾਮਲਾ ਸ਼ਹਿਰ ਦੇ ਫਿਰੋਜ਼ਪੁਰ ਛਾਉਣੀ ਇਲਾਕੇ ਤੋਂ ਸਾਹਮਣੇ ਆਇਆ ਐ, ਜਿੱਥੇ ਗ੍ਰਾਹਕ ਬਣ ਕੇ ਆ ਤਿੰਨ ਹਥਿਆਰਬੰਦ ਲੁਟੇਰੇ ਇਕ ਕਰਿਆਨਾ ਸਟੋਰ ਤੋਂ ਹਜ਼ਾਰਾਂ ਰੁਪਏ ਨਕਦੀ ਲੁੱਟ ਕੇ ਫਰਾਰ ਹੋ ਗਏ। ਲੁੱਟ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਉਧਰ ਘਟਨਾ ਤੋਂ ਬਾਅਦ ਦੁਕਾਨਦਾਰਾਂ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਐ। ਦੁਕਾਨ ਮਾਲਕ ਦੇ ਦੱਸਣ ਮੁਤਾਬਕ ਮੋਟਰ ਸਾਈਕਲ ਤੇ ਆਏ ਤਿੰਨ ਲੁਟੇਰਿਆਂ ਨੇ ਪਹਿਲਾਂ ਉਨ੍ਹਾਂ ਨਸਵਾਰ ਦੀ ਮੰਗ ਕੀਤੀ ਅਤੇ ਜਦੋਂ ਉਸ ਨੇ ਨਸਵਾਰ ਕੱਢ ਕੇ ਦਿੱਤੀ ਤਾਂ ਨੇ ਪਿਸਟਲ ਕੱਢ ਲਿਆ ਅਤੇ ਨਕਦੀ ਦੀ ਮੰਗ ਕੀਤੀ। ਦੁਕਾਨਦਾਰ ਦੇ ਦੱਸਣ ਮੁਤਾਬਕ ਉਨ੍ਹਾਂ ਦੇ ਪਹਿਲਾਂ ਵੀ ਚੋਰੀ ਹੋ ਚੁੱਕੀ ਐ, ਜਿਸ ਨੂੰ ਪੁਲਿਸ ਅਜੇ ਤਕ ਹੱਲ ਨਹੀਂ ਕਰ ਸਕੀ। ਐਨਾ ਹੀ ਨਹੀਂ ਪੁਲਿਸ ਵਾਲੇ ਚੋਰਾਂ ਨੂੰ ਫੜਣ ਦੀ ਥਾਂ ਦੁਕਾਨਦਾਰਾਂ ਨੂੰ ਸੁਰੱਖਿਆ ਦੇ ਪ੍ਰਬੰਧ ਕਰਨ ਦੀਆਂ ਨਸੀਹਤਾਂ ਦੇ ਰਹੇ ਨੇ।

LEAVE A REPLY

Please enter your comment!
Please enter your name here