ਤਰਨ ਤਾਰਨ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕੱਸਿਆ ਸਿਕੰਜਾ/ ਸਰਹੱਦ ਪਾਰਲੇ ਨਸ਼ਾ ਤਸਕਰਾਂ ’ਤੇ ਰੱਖੀ ਜਾ ਰਹੀ ਵਿਸ਼ੇਸ਼ ਚੌਕਸੀ/ ਦੋ ਨਸ਼ਾ ਤਸਕਰਾਂ ਨੂੰ ਐਨਕਾਊਟਰ ਤੋਂ ਬਾਅਦ ਕੀਤਾ ਗ੍ਰਿਫਤਾਰ

0
9

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਐ। ਖਾਸ ਕਰ ਕੇ ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਸਰਹੱਦ ਪਾਰਲੇ ਨਸ਼ਾ ਤਸਕਰਾਂ ਖਿਲਾਫ ਸਿਕੰਜਾ ਕੱਸਿਆ ਜਾ ਰਿਹਾ ਐ, ਜਿਸ ਦੇ ਤਹਿਤ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਦੋ ਅਜਿਹੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਐ ਜੋ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਮੰਗਵਾ ਕੇ ਅੱਗੇ ਸਪਲਾਈ ਕਰਨ ਦਾ ਕੰਮ ਕਰਦੇ ਸਨ। ਤਰਨ ਤਾਰਨ ਸੀਆਈਏ ਸਟਾਫ ਪੁਲਿਸ ਨੇ ਗੁਪਤ ਸੂਚਨਾ ਤੋਂ ਬਾਅਦ ਕੀਤੀ ਨਾਕੇਬੰਦੀ ਦੌਰਾਨ 2 ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਅੱਗੋਂ ਮੁਲਜਮਾਂ ਦੀ ਰੁਕਣ ਦੀ ਥਾਂ ਪੁਲਿਸ ਵੱਲ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਇਕ ਲੱਤ ਵਿਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਪੁਲਿਸ ਮੁਲਾਜਮਾਂ ਨੇ ਦੋਵਾਂ ਮੁਲਜਮਾਂ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਫੜੇ ਗਏ  ਮੁਲਜਮਾਂ ਦੀ ਪਹਿਚਾਣ ਸੁਖਦੇਵ ਸਿੰਘ ਉਰਫ ਦੇਵ ਅਤੇ ਸਵਰਨ ਕੁਮਾਰ ਉਰਫ ਘੋੜਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 2 ਪਿਸਤੌਲ ਗਲਾਕ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਵਲੋਂ ਮੁਲਜਮਾਂ ਦੀ ਪੁਛਗਿੱਛ ਜਾਰੀ ਐ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।

LEAVE A REPLY

Please enter your comment!
Please enter your name here