ਰਾਜਪੁਰਾ ’ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ/ ਘਰ ਅੰਦਰ ਦਾਖ਼ਲ ਹੋ ਕੇ ਪਰਿਵਾਰ ਦੀ ਕੀਤੀ ਕੁੱਟਮਾਰ/ ਕਬਜ਼ੇ ਦੀ ਕੋਸ਼ਿਸ਼ ਦਾ ਹਮਲਾ, ਪੁਲਿਸ ਕਰ ਰਹੀ ਜਾਂਚ

0
9

ਪੰਜਾਬ ਅੰਦਰ ਮਾਮੂਲੀ ਝਗੜਿਆਂ ਦੇ ਚਲਦਿਆਂ ਕੁੱਟਮਾਰ ਤੇ ਹਮਲਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਜਿਹਾ ਹੀ ਮਾਮਲਾ ਪਟਿਆਲਾ ਅਧੀਨ ਆਉਂਦੇ ਹਲਕਾ ਰਾਜਪੁਰਾ ਤੋਂ ਸਾਹਮਣੇ ਆਇਆ ਐ ਜਿੱਥੇ ਕੁੱਝ ਲੋਕਾਂ ਨੇ ਗੁੰਡਾਗਰਦੀ ਦਾ ਨੰਗਾ ਨਾਚ ਨੱਚਦਿਆਂ ਇਕ ਪਰਿਵਾਰ ਨੂੰ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਘਟਨਾ ਥਾਣਾ ਬਨੂੜ ਅਧੀਨ ਆਉਂਦੇ ਪਿੰਡ ਜਾਂਸਲਾ ਦੀ ਐ। ਪੀੜਤ ਕਰਮਦੀਪ ਦੇ ਦੱਸਣ ਮੁਤਾਬਕ ਇਹ ਹਮਲਾ ਉਸ ਦੇ ਚਾਚੇ ਅਫਜ਼ਲ ਵੱਲੋਂ ਕੀਤਾ ਗਿਆ ਐ। ਇਸ ਦੇ ਰਿਸ਼ਤੇਦਾਰ ਨੇ ਘਰ ਤੇ ਕਬਜ਼ੇ ਦੀ ਕੋਸ਼ਿਸ਼ ਨਾਲ 15-20 ਅਣਪਛਾਤੇ ਗੁੰਡਾ ਅਨਸਰਾਂ ਦੀ ਮਦਦ ਨਾਲ ਉਸਦੇ ਘਰ ਅੰਦਰ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕੀਤੀ। ਮੁਲਜਮਾਂ ਨੇ ਘਰ ਅੰਦਰ ਮੌਜੂਦ ਔਰਤਾਂ ਤੇ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ ਅਤੇ ਸਾਰਿਆਂ ਦੀ ਬੂਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਸਾਰਿਆਂ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ ਐ। ਪੀੜਤ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਇਨਸਾਫ ਦੀ ਮੰਗ ਕੀਤੀ ਐ। ਉਧਰ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here