

ਜਲੰਧਰ ਜ਼ਿਲ੍ਹੇ ਦੇ ਆਦਮਪੁਰ ਹਲਕੇ ਦੇ ਸ਼ਹਿਰ ਭੋਗਪੁਰ ਖੰਡ ਮਿੱਲ ਅੰਦਰ ਲੱਗ ਰਹੇ ਸੀਐਨਜੀ ਪਲਾਂਟ ਦਾ ਮਾਮਲਾ ਮੁੜ ਭਖਦਾ ਨਜ਼ਰ ਆ ਰਿਹਾ ਹੈ। ਵੱਖ ਵੱਖ ਜਥੇਬੰਦੀਆਂ ਨੇ ਪਲਾਂਟ ਦੇ ਵਿਰੋਧ ਵਿਚ ਨਿਤਰਤਿਆਂ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਐ। ਸ਼ਹਿਰ ਵਾਸੀਆਂ ਦੇ ਹੱਕ ਨਿਤਰੀਆਂ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦਿਆਂ ਰੋਡ ਜਾਮ ਕਰਨ ਵਰਗੇ ਐਕਸ਼ਨ ਕਰਨ ਦੀ ਚਿਤਾਵਨੀ ਦਿੱਤੀ ਐ। ਇਸੇ ਤਹਿਤ ਅੱਜ ਮਾਰਕੀਟ ਐਸੋਸੀਏਸ਼ਨ, ਕਿਸਾਨ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਅਗਵਾਈ ਹੇਠ ਜਲੰਧਰ ਦੇ ਡਿਪਟੀ ਕਮਿ਼ਨਰ ਅਤੇ ਐਸਐਸਪੀ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀਆਂ ਨੇ ਪਲਾਂਟ ਨੂੰ ਬੰਦ ਕਰਨ ਦੀ ਮੰਗ ਕਰਦਿਆਂ ਠੋਸ ਹੱਲ ਨਹੀਂ ਨਿਕਲਣ ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਐ। ਜਥੇਬੰਦੀਆਂ ਨੇ 23 ਅਪਰੈਲ ਨੂੰ ਜਲੰਧਰ ਪਠਾਨਕੋਟ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਐ।

