ਹਾਈ ਕੋਰਟ ’ਚ ਹੋਈ ਪ੍ਰਤਾਪ ਬਾਜਵਾ ਮਾਮਲੇ ਦੀ ਸੁਣਵਾਈ/ 7 ਮਈ ਪਈ ਮਾਮਲੇ ਦੀ ਅਗਲੀ ਤਰੀਕ/ ਗ੍ਰਿਫਤਾਰੀ ਤੋਂ ਪਹਿਲਾਂ ਅਦਾਲਤ ਨੂੰ ਸੂਚਿਤ ਕਰਨ ਦੇ ਹੁਕਮ

0
9

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਗਰਨੇਡ ਵਾਲੇ ਬਿਆਨ ਮਾਮਲੇ ਦੀ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ, ਜਿਸ ਦੌਰਾਨ ਸੂਬਾ ਸਰਕਾਰ ਨੇ ਅਦਾਲਤ ਵਿਚ ਆਪਣੀ ਰਿਪੋਰਟ ਪੇਸ਼ ਕੀਤੀ। ਸੁਣਵਾਈ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਜਾਂਚ ਜਾਰੀ ਰੱਖਣ ਦੀ ਰੱਖਣ ਦੇ ਹੁਕਮ ਸੁਣਾਏ। ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਮਈ ਨੂੰ ਹੋਵੇਗੀ। ਕੋਰਟ ਨੇ ਪ੍ਰਤਾਪ ਬਾਜਵਾ ਦੀ ਗਿਰਫਤਾਰੀ ‘ਤੇ ਰੋਕ ਜਾਰੀ ਰੱਖੀ ਹੈ। ਨਾਲ ਹੀ, ਅਦਾਲਤ ਨੇ ਇਹ ਵੀ ਕਿਹਾ ਕਿ ਲੋੜ ਪੈਣ ‘ਤੇ ਨੋਟਿਸ ਜਾਰੀ ਕਰਕੇ ਕਾਰਵਾਈ ਕੀਤੀ ਜਾ ਸਕਦੀ ਹੈ।  ਅਦਾਲਤ ਨੇ ਮੰਨਿਆ ਕਿ ਜਾਂਚ ਅਜੇ ਵੀ ਲੰਬਿਤ ਹੈ ਜਿਸ ਕਾਰਨ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ। ਜੇਕਰ ਪ੍ਰਤਾਪ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਪਈ ਤਾਂ ਉਨ੍ਹਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ। ਜਾਂਚ ‘ਤੇ ਕੋਈ ਪਾਬੰਦੀ ਨਹੀਂ ਹੈ, ਜਾਂਚ ਟੀਮ ਨੂੰ ਆਪਣੀ ਕਾਰਵਾਈ ਜਾਰੀ ਰੱਖਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਹਾਈਕੋਰਟ ਨੇ ਬਾਜਵਾ ਦੀ ਗਿਰਫਤਾਰੀ ‘ਤੇ 22 ਅਪ੍ਰੈਲ ਤੱਕ ਰੋਕ ਲਗਾਈ ਸੀ। ਨਾਲ ਹੀ, ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਬਿਆਨਬਾਜ਼ੀ ਨਾ ਕਰਨ ਦੀ ਸਲਾਹ ਦਿੱਤੀ ਸੀ। ਇਹ ਵੀ ਦੱਸਣਯੋਗ ਐ ਕਿ ਬਾਜਵਾ ਨੇ ਅਦਾਲਤ ਤਕ ਪਹੁੰਚ ਕਰ ਕੇ ਮੋਹਾਲੀ ਦੇ ਸਾਈਬਰ ਥਾਣੇ ਵਿਚ 13 ਅਪਰੈਲ ਨੂੰ ਦਰਜ ਮਾਮਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਬਾਜਵਾ ਨੇ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ।

LEAVE A REPLY

Please enter your comment!
Please enter your name here