

-ਗੁਰਦਾਸਪੁਰ ਪੁਲਿਸ ਨੇ ਇਕ ਅਜਿਹੇ ਚੋਰ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ ਜੋ ਬੀਤੇ ਦਿਨ ਵਾਪਰੀਆਂ ਚੋਰੀਆਂ ਦੀਆਂ ਕਈ ਘਟਨਾਵਾਂ ਵਿਚ ਸ਼ਾਮਲ ਸੀ। ਪੁਲਸਿ ਨੇ ਗਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜੇ ਵਿਚੋਂ ਚੋਰੀਸ਼ੁਦਾ 45 ਗਰਾਮ ਸੋਨੇ ਤੇ 6 ਕਿੱਲੋ ਚਾਂਦੀ ਦੇ ਗਹਿਣੇ ਬਰਾਮਦ ਕੀਤੇ ਨੇ। ਇਸ ਤੋਂ ਇਲਾਵਾ ਇਕ ਗੱਡੀ ਦੇ ਮੋਟਰ ਸਾਈਕਲ ਵੀ ਬਰਾਮਦ ਹੋਇਆ ਐ। ਇਸ ਗਰੋਹ ਦਾ ਇਕ ਮੈਂਬਰ ਫਰਾਰ ਐ, ਜਿਸ ਦੀ ਭਾਲ ਕੀਤੀ ਜਾ ਰਹੀ ਐ। ਇਸ ਗਰੋਹ ਦੇ ਫੜੇ ਜਾਣ ਨਲਾ ਬੀਤੀ 2 ਅਪਰੈਲ ਨੂੰ ਪੁਲਿਸ ਥਾਣਾ ਕਿਲਾ ਲਾਲ ਸਿੰਘ ਅਧੀਨ ਆਉਂਦੇ ਕਸਬਾ ਦਾਲਮ ਨੰਗਲ ਵਿਖੇ ਜਿਊਲਰ ਦੀ ਦੁਕਾਨ ’ਚ ਹੋਈ ਚੋਰੀ ਦਾ ਮਾਮਲਾ ਵੀ ਸੁਲਝ ਗਿਆ ਐ। ਇੱਥੇ ਚੋਰਾਂ ਨੇ ਜਗਜੀਤ ਜਿਊਰਲ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਅੰਦਰੋਂ ਸੋਨੇ ਅਤੇ ਚਾਂਦੀ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਕੇ ਫਰਾਰ ਹੋ ਗਏ ਸੀ। ਪੁਲਿਸ ਨੇ ਇਸ ਕੇਸ ਦੀ ਤਫਤੀਸ਼ ਦੌਰਾਨ ਕੜੀ ਦਰ ਕੜੀ ਮੇਲਦਿਆਂ ਚੋਰਾਂ ਤਕ ਪਹੁੰਚਣ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਵੱਲੋਂ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰਨ ਬਾਅਦ ਅਗਲੀ ਪੁਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਖੁਲਾਸੇ ਹੋਣ ਉਮੀਦ ਐ।

