ਫਿਰੋਜ਼ਪੁਰ ’ਚ ਚੋਰ ਨੇ ਦਿਨ ਦਿਹਾੜੇ ਘਰ ਨੂੰ ਬਣਾਇਆ ਨਿਸ਼ਾਨਾ/ ਘਰ ਅੰਦਰ ਦਾਖਲ ਹੋ ਕੇ ਗਹਿਣੇ ਤੇ ਨਕਦੀ ਲੈ ਕੇ ਹੋਇਆ ਫਰਾਰ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
7

ਫਿਰੋਜ਼ਪੁਰ ਚ ਅਣਪਛਾਤੇ ਚੋਰ ਵੱਲੋਂ ਬੰਦ ਪਏ ਘਰ ਨੂੰ ਨਿਸ਼ਾਨਾ ਬਣਾਏ ਜਾਣ ਦੀ ਖਬਰ ਸਾਹਮਣੇ ਆਈ ਐ। ਘਟਨਾ ਸ਼ਹਿਰ ਗੋਲਡਨ ਇਨਕਲੇਵ ਇਲਾਕੇ ਤੋਂ ਸਾਹਮਣੇ ਆਈ ਐ, ਜਿੱਥੇ ਇਕ ਅਣਪਛਾਤਾ ਚੋਰ ਘਰ ਅੰਦਰ ਦਾਖਲ ਹੋ ਕੇ ਨਕਦੀ ਅਤੇ ਗਹਿਣੇ ਚੋਰੀ ਕਰ ਕੇ ਫਰਾਰ ਹੋ ਗਿਆ। ਚੋਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ, ਜਿਸ ਵਿਚ ਇਕ ਅਣਪਛਾਤਾ ਸਖਸ਼ ਘਰ ਦੀ ਦੀਵਾਰ ਟੱਪ ਕੇ ਅੰਦਰ ਦਾਖਲ ਹੁੰਦਾ ਦਿਖਾਈ ਦੇ ਰਿਹਾ ਐ। ਦਿਨ ਦਿਹਾੜੇ ਘਰ ਅੰਦਰ ਦਾਖਲ ਹੋਏ ਚੋਰ ਨੇ ਪਹਿਲਾਂ ਘਰ ਦੇ ਮੇਨ ਦਰਵਾਜੇ ਨੂੰ ਤੋੜ ਕੇ ਖੋਲ੍ਹਿਆ ਅਤੇ ਫਿਰ ਅਲਮਾਰੀਆਂ ਦੇ ਤਾਲੇ ਤੋੜ ਕੇ ਅੰਦਰ ਪਈ ਨਕਦੀ ਅਤੇ ਗਹਿਣੇ ਲੈ ਕੇ ਫਰਾਰ ਹੋ ਗਿਆ। ਪੀੜਤ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਐ। ਮੌਕੇ ਤੇ ਪਹੁੰਚੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਚੋਰ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here