ਗੁਰਦਾਸਪੁਰ ’ਚ ਰਾਜਪਾਲ ਕਟਾਰੀਆਂ ਕੱਢੀ ਪੈਦਲ ਯਾਤਰਾ/ ਯਾਤਰਾ ਦੇ ਦੂਜੇ ਦਿਨ ਵੱਡੀ ਗਿਣਤੀ ਲੋਕਾਂ ਨੇ ਕੀਤੀ ਸ਼ਿਰਕਤ/ ਰਾਜਪਾਲ ਨੇ ਲੋਕਾਂ ਦੇ ਮਿਲ ਰਹੇ ਸਹਿਯੋਗ ’ਤੇ ਪ੍ਰਗਟਾਈ ਤਸੱਲੀ

0
6

ਪੰਜਾਬ ਅੰਦਰ ਨਸ਼ਿਆਂ ਦੀ ਸਮਾਪਤੀ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਐ। ਨਸ਼ਿਆਂ ਦੇ ਖਾਤਮੇ ਲਈ ਜਿੱਥੇ ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਵਿਰੁਧ ਵਿੱਢੀ ਹੋਈ ਐ, ਉੱਥੇ ਹੀ ਪੰਜਾਬ ਦੇ ਰਾਜਪਾਲ ਵੱਲੋਂ ਵੀ ਸਰਹੱਦੀ ਜ਼ਿਲ੍ਹਿਆਂ ਦੀ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕੀਤਾ ਜਾ ਰਿਹਾ ਐ। ਇਸੇ ਤਹਿਤ ਅੱਜ ਰਾਜਪਾਲ ਕਟਾਰੀਆਂ ਨੇ ਗੁਰਦਾਸਪੁਰ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਤੋਂ ਪੈਦਲ ਯਾਤਰਾ ਕੱਢੀ ਗਈ। ਫਤਹਿਗੜ੍ਹ ਚੂੜੀਆਂ ਦੇ ਮੈਰੇਜ ਪੈਲੇਸ ਤੋਂ ਸ਼ੁਰੂ ਹੋਈ ਪੈਦਲ ਯਾਤਰਾ ਦੌਰਾਨ ਤਿੰਨ ਕਿਲੋਮੀਟਰ ਦਾ ਸਫਰ ਤੈਅ ਕੀਤਾ ਗਿਆ। ਇਸ ਦੌਰਾਨ ਰਸਤੇ ਵਿਚ ਥਾਂ ਥਾਂ ਲੋਕਾਂ ਨੇ ਰਾਜਪਾਲ ਦਾ ਸਵਾਗਤ ਕੀਤਾ, ਜਿਸ ਤੋਂ ਰਾਜਪਾਲ ਲਾਲ ਚੰਦ ਕਟਾਰੀਆਂ ਕਾਫੀ ਖੁਸ਼ ਨਜ਼ਰ ਆਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਵੀ ਨਸ਼ਿਆਂ ਤੋਂ ਖਲਾਸੀ ਚਾਹੁੰਦੇ ਨੇ, ਜਿਸ ਕਾਰਨ ਲੋਕਾਂ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਸਫਲ ਬਣਾਇਆ ਜਾ ਸਕਦਾ ਐ, ਇਸ ਲਈ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਦੇ ਨਾਲ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਤੋੜਣ ਲਈ ਸਹਿਯੋਗ ਮੰਗਿਆ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਭਰਵਾਂ ਸਹਿਯੋਗ ਮਿਲ ਰਿਹਾ ਐ, ਜਿਸ ਤੋਂ ਨਸ਼ਿਆਂ ਖਿਲਾਫ ਮੁਹਿੰਮ ਦੇ ਸਫਲ ਰਹਿਣ ਦੇ ਅਸਾਰ ਨਜ਼ਰ ਆ ਰਹੇ ਨੇ, ਜਿਸ ਦਾ ਆਉਣ ਵਾਲੀ ਪੀੜ੍ਹੀ ਨੂੰ ਬਹੁਤ ਫਾਇਦਾ ਹੋਵੇਗਾ।

LEAVE A REPLY

Please enter your comment!
Please enter your name here