

ਪੰਜਾਬ ਅੰਦਰ 2027 ਵਿਚ ਹੋਣ ਵਾਲੀਆਂ ਅਸੈਬਲੀ ਚੋਣਾਂ ਦਾ ਸਮਾਂ ਜਿਵੇਂ ਜਿਵੇਂ ਨੇੜੇ ਆ ਰਿਹਾ ਐ, ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਆਪਣੀ ਸਿਆਸੀ ਤਿਆਰੀਆਂ ਨੂੰ ਅੰਤਮ ਛੋਹਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਨੇ…ਖਾਸ ਕਰ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਨਫੇ-ਨੁਕਸਾਨ ਦੇ ਹਿਸਾਬ ਨਾਲ ਇਧਰੋ-ਉਧਰ ਜਾਣ ਦੇ ਹਿਸਾਬ ਕਿਤਾਬ ਲਾਉਣੇ ਸ਼ੁਰੂ ਕਰ ਦਿੱਤੇ ਨੇ। ਇਸੇ ਲੜੀ ਤਹਿਤ ਧੂਰੀ ਤੋਂ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਅੰਦਰ ਘਰ ਵਾਪਸੀ ਕਰ ਲਈ ਐ। ਕਾਂਗਰਸੀ ਪਾਰਟੀ ਨੂੰ ਜੁਆਇਨ ਕਰਨ ਤੋਂ ਬਾਅਦ ਕੀਤੀ ਗਈ ਪ੍ਰੈੱਸ ਕਨਫਰੰਸ ਨੂੰ ਸੰਬੋਧਨ ਕਰਦਿਆਂ ਦਲਬੀਰ ਗੋਲਡੀ ਨੇ ਅੱਗੇ ਤੋਂ ਕਾਂਗਰਸੀ ਪਾਰਟੀ ਦੀ ਬਿਹਤਰੀ ਲਈ ਦਿਨ-ਰਾਤ ਇਕ ਕਰਨ ਦਾ ਦਾਅਵਾ ਕੀਤਾ ਐ। ਕਾਂਗਰਸ ਪਾਰਟੀ ਨੂੰ ਛੱਡ ਕੇ ਜਾਣ ਨੂੰ ਬੀਤੇ ਦੀ ਘਟਨਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਦੌਰ ਹੁਣ ਖਤਮ ਹੋ ਚੁੱਕਾ ਐ ਅਤੇ ਆਉਂਦੇ ਸਮੇਂ ਉਹ ਕਾਂਗਰਸ ਦੇ ਸੱਚੇ ਸਿਪਾਹੀ ਵਾਂਗ ਪਾਰਟੀ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਲਈ ਕੰਮ ਕਰਨਗੇ। ਦੱਸਣਯੋਗ ਐ ਕਿ ਲੋਕ ਸਭਾ ਚੋਣਾਂ ਦੌਰਾਨ ਸੁਖਪਾਲ ਖਹਿਰ ਨੂੰ ਟਿਕਟ ਦੇਣ ਬਾਅਦ ਦਲਬੀਰ ਗੋਲਡੀ ਨਾਰਾਜ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਸੀ ਪਰ ਕੁੱਝ ਸਮੇਂ ਬਾਅਦ ਹੀ ਉਸ ਦਾ ਆਮ ਆਦਮੀ ਤੋਂ ਵੀ ਮੋਹ ਭੰਗ ਹੋ ਗਿਆ ਤੇ ਆਖ਼ਰਕਾਰ ਕਾਂਗਰਸ ਪਾਰਟੀ ਨੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਸਿੰਘ ਅਤੇ ਵਿਰੋਧੀ ਧਿਰ ਦੇ ਪ੍ਰਤਾਪ ਸਿੰਘ ਬਾਜਵਾ, ਪੰਜਾਬ ਪ੍ਰਧਾਨ ਰਾਜਾ ਵੜਿੰਗ ਮੌਜੂਦਗੀ ਵਿੱਚ ਦਲਬੀਰ ਗੋਲਡੀ ਵਿੱਚ ਸ਼ਾਮਲ ਕਰ ਲਿਆ ਐ।

